ਕਰਜ਼ੇ ਤੋਂ ਪਰੇਸ਼ਾਨ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ

ਪੱਖੋਵਾਲ ਰੋਡ ਦੇ ਸੈਂਟਰਲ ਟਾਊਨ ਇਲਾਕੇ ਦੇ ਇੱਕ ਵਿਅਕਤੀ ਨੇ ਫਾਂਸੀ ਲਾ ਕੇ ਖ਼ੁਦਕੁਸ਼ੀ ਕਰ ਲਈ। ਜਿਸ ਦਾ ਪਤਾ ਉਦੋਂ ਲੱਗਿਆ ਜਦੋਂ ਸ਼ੁੱਕਰਵਾਰ ਦੀ ਸਵੇਰ ਉਸ ਦੀ ਪਤਨੀ ਉਸ ਦੇ ਕਮਰੇ ਵਿੱਚ ਗਈ। ਥਾਣਾ ਸਦਰ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਪਰਿਵਾਰ ਦੇ ਬਿਆਨ ਦਰਜ਼ ਕੀਤੇ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦਾ ਨਾਮ ਜਗਦੀਸ਼ ਹੈ। ਜਿਸ ਦੀ ਉਮਰ 50 ਸਾਲ ਹੈ।ਪੱਖੋਵਾਲ ਰੋਡ ਦੇ ਸੈਂਟਰਲ ਟਾਊਨ ਇਲਾਕੇ ਦੇ ਇੱਕ ਵਿਅਕਤੀ ਨੇ ਫਾਂਸੀ ਲਾ ਕੇ ਖ਼ੁਦਕੁਸ਼ੀ ਕਰ ਲਈ। ਜਿਸ ਦਾ ਪਤਾ ਉਦੋਂ ਲੱਗਿਆ ਜਦੋਂ ਸ਼ੁੱਕਰਵਾਰ ਦੀ ਸਵੇਰ ਉਸ ਦੀ ਪਤਨੀ ਉਸ ਦੇ ਕਮਰੇ ਵਿੱਚ ਗਈ। ਥਾਣਾ ਸਦਰ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਪਰਿਵਾਰ ਦੇ ਬਿਆਨ ਦਰਜ਼ ਕੀਤੇ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦਾ ਨਾਮ ਜਗਦੀਸ਼ ਹੈ। ਜਿਸ ਦੀ ਉਮਰ 50 ਸਾਲ ਹੈ।

ਕਰਜ਼ੇ ਦੀ ਮਾਰ ਕਾਰਨ ਉਹ ਪਰੇਸ਼ਾਨ ਰਹਿਣ ਲੱਗਾ ਸੀ। ਜਗਦੀਸ਼ ਨੇ ਵੀਰਵਾਰ ਦੀ ਰਾਤ ਨੂੰ ਆਪਣੇ ਕਮਰੇ ਦੇ ਗਾਡਰ ਨਾਲ ਚੁੰਨੀ ਬੰਨ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਸੀ।  ਸ਼ੁੱਕਰਵਾਰ ਦੀ ਸਵੇਰੇ ਜਦੋਂ ਜਗਦੀਸ਼ ਦੀ ਪਤਨੀ ਉਸ ਨੂੰ ਬੁਲਾਉਣ ਕਮਰੇ ਵਿੱਚ ਗਈ ਤਾਂ ਉਸ ਨੇ ਆਪਣੇ ਪਤੀ ਨੂੰ ਗਾਡਰ ਨਾਲ ਫ਼ਾਹਾ ਲੈ ਕੇ ਲਟਕਿਆ ਵੇਖਿਆ। ਪੁਲਿਸ ਨੇ ਇਸ ਮਾਮਲੇ ‘ਚ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਤੋਂ ਬਾਅਦ ਧਾਰਾ 174 ਦੇ ਅਧਾਰ ‘ਤੇ ਕਾਰਵਾਈ ਕਰਦੇ ਹੋਏ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।

Comments are closed.