ਕੇਂਦਰ ਸਰਕਾਰ ਵਲੋਂ ਬੰਦੀ ਸਿੱਖਾਂ ਨੂੰ ਰਿਹਾਅ ਕਰਨਾ ਸ਼ਾਲਾਘਾਯੋਗ- ਜਥੇ: ਅਜੀਤ ਸਿੰਘ

ਅੰਮ੍ਰਿਤਸਰ, 1 ਅਕੂਬਰ (ਜਤਿੰਦਰ ਸਿੰਘ ਬੇਦੀ, ਸਰਵਨ ਸਿੰਘ ਰੰਧਾਵਾ)- ਸ਼੍ਰੋਮਣੀ ਅਕਾਲੀ ਦਲ ਹਲਕਾ ਅਟਾਰੀ ਦੇ ਸੀਨੀਅਰ ਅਕਾਲੀ ਆਗੂ ਜਥੇ: ਅਜੀਤ ਸਿੰਘ ਹੋਸ਼ਿਆਰ ਨਗਰ ਨੇ ਕੇਂਦਰ ਸਰਕਾਰ ਵਲੋਂ ਜਿੱਥੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਅਤੇ ੮ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਐਲਾਨ ਦਾ ਸਵਾਗਤ ਕੀਤਾ ਹੈ, ਉੱਥੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਖ-ਵੱਖ ਜੇਲ੍ਹਾਂ ਵਿਚ ਆਪਣੀ ਸਜ਼ਾ ਪੂਰੀ ਕਰ ਚੁੱਕੇ ਬਾਕੀ ਰਹਿੰਦੇ ਸਾਰੇ ਬੰਦੀ ਸਿੱਖਾਂ ਨੂੰ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ-ਪਹਿਲਾਂ ਰਿਹਾਅ ਕਰੇ।

ਉਨ੍ਹਾਂ ਕਿਹਾ ਕਿ ਇਹ ਸਾਰੇ ਯਤਨਾਂ ਦਾ ਸਿਹਰਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਜਾਂਦਾ ਹੈ, ਜੋ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਰਾਸ਼ਟਰਪਤੀ ਅਤੇ ਗ੍ਰਹਿ ਮੰਤਰੀ ਨੂੰ ਮਿਲ ਕੇ ਬੰਦੀ ਸਿੱਖਾਂ ਦੀ ਰਿਹਾਈ ਲਈ ਅਪੀਲਾਂ ਕਰਦੇ ਰਹੇ ਹਨ। ਜਥੇ: ਅਜੀਤ ਸਿੰਘ ਹੋਸ਼ਿਆਰ ਨਗਰ ਨੇ ਅੱਗੇ ਕਿਹਾ ਕਿ ਕੇਂਦਰ ‘ਚ ਕਿੰਨੀਆ ਸਰਕਾਰਾਂ ਆਈਆ ਤੇ ਗਈਆ, ਪਰ ਮੋਦੀ ਸਰਕਾਰ ਤੋਂ ਇਲਾਵਾ ਕਿਸੇ ਵੀ ਸਰਕਾਰ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਨਹੀ ਕੀਤੇ।ਉਨ੍ਹਾਂ ਕਿਹਾ ਕਿ ਇਹ ਮੋਦੀ ਸਰਕਾਰ ਦੀ ਦਰਿਆਂ ਦਿਲੀ ਹੈ ਕਿ ਉਨ੍ਹਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ‘ਚ ਬਦਲਣ ਦੇ ਇਤਿਹਾਸਕ ਫੈਸਲੇ  ਨਾਲ ਸਿੱਖ ਕੌਮ ਦੇ ਦਿਲਾਂ ਵਿਚ ਆਪਣੀ ਖਾਸ ਜਗ੍ਹਾਂ ਬਣਾ ਲਈ ਹੈ।

Comments are closed.