ਜਰਨਲਿਸਟ ਐਸੋਸੀਏਸ਼ਨ ਪੰਜਾਬ ਵੱਲੋਂ ਨਵਨਿਯੂਕਤ ਚੌਂਕੀ ਇੰਚਾਰਜ਼ ਏ.ਐਸ.ਆਈ ਰਜਿੰਦਰ ਸਿੰਘ ਸਨਮਾਨਿਤ

ਤੰਦਰੁਸਤ ਸਮਾਜ ਦੀ ਸਿਰਜਣਾ ਲਈ ਲੋਕਾਂ ਦਾ ਸਾਹਿਯੋਗ ਜਰੂਰੀ- ਚੌਂਕੀ ਇੰਚਾਰਜ਼ ਘਣੂੰਪੁਰ

ਅੰਮ੍ਰਿਤਸਰ, 05 ਫਰਵਰੀ (ਜਤਿੰਦਰ ਸਿੰਘ ਬੇਦੀ, ਸਰਵਨ ਸਿੰਘ ਰੰਧਾਵਾ)- ਅੱਜ ਜਰਨਲਿਸਟ ਐਸੋਸੀਏਸ਼ਨ (ਰਜਿ.) ਪੰਜਾਬ, ਯੂਨਿਟ ਅੰਮ੍ਰਿਤਸਰ ਦੇ ਪ੍ਰਧਾਨ ਹਰਪਾਲ ਸਿੰਘ ਭੰਗੂ ਅਤੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਜਤਿੰਦਰ ਸਿੰਘ ਬੇਦੀ ਦੀ ਅਗਵਾਈ ਹੇਠ ਥਾਣਾ ਛੇਹਰਟਾ ਦੇ ਅਧੀਨ ਪੈਂਦੀ ਪੁਲਿਸ ਚੌਂਕੀ ਘਣੂੰਪੁਰ ਦੇ ਨਵਨਿਯੂਕਤ ਇੰਚਾਰਜ਼ ਏ.ਐਸ.ਆਈ ਸ. ਰਜਿੰਦਰ ਸਿੰਘ ਨੂੰ ਯਾਦਗਾਰੀ ਚਿੰਨ੍ਹ ਅਤੇ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੋਕੇ ‘ਤੇ ਉਨ੍ਹਾਂ ਸਾਫ ਸ਼ਬਦਾਂ ਵਿੱਚ ਸ਼ਪੱਸ਼ਟ ਕਰਦਿਆਂ ਕਿਹਾ ਕਿ ਜ਼ਿਲ੍ਹਾ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱੱਲ ਅਤੇ ਥਾਣਾ ਛੇਹਰਟਾ ਦੇ ਐਸ.ਐਚ.ਓ ਮੈਡਮ ਰਾਜਵਿੰਦਰ ਕੋਰ ਦੀਆਂ ਸਖਤ ਹਦਾਇਤਾਂ ਤੇ ਨਸ਼ਾ ਤਸਕਰਾਂ ਨੂੰ ਕਿਸੇ ਕੀਮਤ ਤੇ ਬਖਸ਼ਿਆਂ ਨਹੀ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਨਸ਼ਿਆਂ ਦੀ ਅੱਗ ਸਾਡੇ ਆਮ ਲੋਕਾਂ ਦੇ ਘਰਾਂ ਤੱਕ ਪੁੱਜ ਚੁੱਕੀ ਹੈ ਅਤੇ ਸਾਡੀ ਨੋਜਵਾਨੀ ਵੱਡੇ ਪੱਧਰ ‘ਤੇ ਨਸ਼ਿਆਂ ਦਾ ਸ਼ਿਕਾਰ ਹੋ ਰਹੀ ਹੈ ਤੇ ਨਸ਼ਿਆਂ ਦੇ ਇਸ ਵਹਿਣ ਨੂੰ ਠੱਲਣ ਲਈ ਜਿੱਥੇ ਪੁਲਿਸ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਦ੍ਰਿੜਤਾ ਨਾਲ ਨਿਭਾਂਅ ਰਹੀ ਹੈ, ਉਥੇ ਇਸ ਤੂਫਾਨ ਨੂੰ ਰੋਕਣ ਲਈ ਆਮ ਲੋਕਾਂ ਦਾ ਸਹਿਯੋਗ ਵੀ ਬਹੁਤ ਜਰੂਰੀ ਹੈ।

ਇੰਚਾਰਜ਼ ਏ.ਐਸ.ਆਈ ਸ. ਰਜਿੰਦਰ ਸਿੰਘ ਨੇ ਅੱਗੇ ਕਿਹਾ ਕਿ ਤੰਦਰੁਸਤ ਸਮਾਜ ਦੀ ਸਿਰਜਣਾ ਲਈ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਅਸੀ ਸਾਰੇ ਇਕਜੁੱਟ ਹੋ ਕੇ ਨਸ਼ੇ ਵੇਚਣ ਵਾਲਿਆਂ ਨੂੰ ਸਮਾਜ ‘ਚ ਨੰਗਾ ਕਰੀਏ ਅਤੇ ਨਸ਼ਿਆਂ ਦੇ ਖਿਲਾਫ਼ ਜੋ ਵੀ ਵਿਅਕਤੀ ਸੂਚਨਾ ਦੇਵੇਗਾ, ਉਸ ਦਾ ਨਾਮ ਗੁਪਤ ਰੱਖਿਆ ਜਾਵੇਗਾ। ਨਵਨਿਯੁਕਤ ਇੰਚਾਰਜ਼ ਏ.ਐਸ.ਆਈ ਸ. ਰਜਿੰਦਰ ਸਿੰਘ ਨੇ ਨਸ਼ਿਆਂ ਦੇ ਖਿਲਾਫ਼ ਪ੍ਰੈਸ ਤੋਂ ਉਸਾਰੂ ਸਹਿਯੋਗ ਦੀ ਆਸ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋ ਵੀ ਪ੍ਰੈਸ ਨੂੰ ਪੂਰਨ ਸਹਿਯੋਗ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਨੂੰ ਜਿੱਥੇ ਸਰਗਰਮੀ ਨਾਲ ਜਾਰੀ ਰੱਖਿਆ ਜਾਵੇਗਾ, ਉਥੇ ਸ਼ਹਿਰ ‘ਚ ਦਰਪੇਸ਼ ਆਵਾਜਾਈ ਦੀ ਸਮੱਸਿਆਂ ਸਮੇਤ ਹੋਰ ਮੁਸ਼ਕਿਲਾ ਨੂੰ ਵੀ ਲੋਕਾਂ ਦੇ ਸਹਿਯੋਗ ਨਾਲ ਪਹਿਲ ਦੇ ਅਧਾਰ ‘ਤੇ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਮੋਕੇ ਸੀਨੀਅਰ ਮੀਤ ਪ੍ਰਧਾਨ ਸਰਵਨ ਸਿੰਘ ਰੰਧਾਵਾ, ਚੇਅਰਮੈਨ ਜਤਿੰਦਰ ਸਿੰਘ ਰਿੰਕੂ ਮਾਨ, ਮੁੱਖ ਸਲਾਹਕਾਰ ਰੁਪਿੰਦਰ ਸਿੰਘ ਬੇਦੀ,  ਏ.ਐਸ.ਆਈ ਮਨਜਿੰਦਰ ਸਿੰਘ, ਏ.ਐਸ.ਆਈ ਹਰਜੀਤ ਸਿੰਘ, ਏ.ਐਸ.ਆਈ ਵਿਕਰਮਜੀਤ ਸਿੰਘ, ਹੋਲਦਾਰ ਲਖਬੀਰ ਸਿੰਘ, ਹੋਲਦਾਰ ਬਿਕਰ ਸਿੰਘ, ਰਣਜੀਤ ਸਿੰਘ ਮੁਨਸ਼ੀ ਆਦਿ ਹਾਜ਼ਰ ਸਨ।

Comments are closed.