ਡਿਪਲੋਮਾ ਇੰਜੀ: ਐਸੋਸੀਏਸ਼ਨ ਦੇ ਮੀਤ ਪ੍ਰਧਾਨ ਇੰਜੀ: ਸੰਧੂ ਦੀ ਅੰਤਿਮ ਅਰਦਾਸ 18 ਨੂੰ

ਮ੍ਰਿਤਸਰ, 16 ਜਨਵਰੀ (ਜਤਿੰਦਰ ਸਿੰਘ ਬੇਦੀ, ਸਰਵਨ ਸਿੰਘ ਰੰਧਾਵਾ)- ਡਿਪਲੋਮਾਇੰਜੀਨੀਅਰ ਐਸੋਸੀਏਸ਼ਨ ਦੇ ਸੂਬਾ ਮੀਤ ਪ੍ਰਧਾਨ ਅਤੇ ਨਹਿਰੀ ਵਿਭਾਗ ਵਿੱਚ ਬਤੌਰ ਜੂਨੀਅਰ ਇੰਜੀਨੀਅਰ ਸੇਵਾ ਨਿਭਾਅ ਰਹੇ ਇੰਜੀ: ਗੁਰਕੀਰਤ ਸਿੰਘ ਸੰਧੂ ਦੀ ਅਚਾਨਕ ਹੋਈ ਬੇਵਕਤੀ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਐਸੋਸੀਏਸ਼ਨ ਦੇ ਸੂਬਾਈ ਆਗੂਆਂ ਨੇ ਕਿਹਾ ਕਿ ਇੰਜੀ: ਸੰਧੂ ਦੀ ਮੌਤ ਨਾਲ ਜਿੱਥੇ ਪਰਿਵਾਰ ਨੂੰ ਗਹਿਰਾ ਸਦਮਾ ਪੁੱਜਾ ਹੈ, ਉੱਥੇ ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ ਨੂੰ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਵਿਸੇਸ਼ ਤੌਰ ਤੇ ਪਹੁੰਚੇ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਉਪਕਾਰ ਸਿੰਘ ਕੋਹਲੀ, ਜੋਨਲ ਪ੍ਰਧਾਨ ਇੰਜੀ: ਸੁਰਿੰਦਰ ਮਹਾਜਨ, ਚੀਫ ਐਡਵਾਇਜਰ ਇੰਜੀ: ਦਲਜੀਤ ਸਿੰਘ ਕੋਹਲੀ, ਇੰਜੀ: ਰਮਨਪ੍ਰੀਤ ਸਿੰਘ, ਇੰਜੀ: ਗੁਰਿੰਦਰਜੀਤ ਸਿੰਘ ਸੰਧੂ, ਇੰਜੀ: ਸਿਮਰਜੀਤ ਸਿੰਘ, ਇੰਜੀ: ਰੋਹਿਤ ਪ੍ਰਭਾਕਰ, ਇੰਜੀ: ਕੁਲਦੀਪ ਸਿੰਘ ਆਦਿ ਨੇ ਦੱਸਿਆ ਇੰਜੀ: ਸੰਧੂ ਦੀ ਅੰਤਿਮ ਅਰਦਾਸ ਗੁਰੂ ਨਾਨਕ ਨਗਰ ਮਜੀਠਾ ਰੋਡ ਅੰਮ੍ਰਿਤਸਰ ਦੇ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਮਿੱਤੀ 18 ਜਨਵਰੀ ਦਿਨ ਸ਼ਨੀਵਾਰ ਨੂੰ ਹੋਵੇਗੀ।

Comments are closed.