ਦੁਕਾਨ ਨੂੰ ਲੱਗੀ ਭਿਆਨਕ ਅੱਗ, ਕਈ ਮੋਟਰਸਾਇਕਲ ਸੜ ਕੇ ਸੁਆਹ

ਅੰਮ੍ਰਿਤਸਰ, 2 ਅਕਤੂਬਰ (ਜਤਿੰਦਰ ਸਿੰਘ ਬੇਦੀ, ਸਰਵਨ ਸਿੰਘ ਰੰਧਾਵਾ)- ਬੀਤੀ ਰਾਤ ਰਾਮ ਤੀਰਥ ਰੋਡ ਅੱਡਾ ਮਾਹਲ ਵਿੱਖੇ ਧੰਜਲ ਲਾਡੀ ਮੋਟਰਸਾਈਕਲ, ਸਕੂਟਰ ਰਿਪੇਅਰ ਵਰਕਸ ਦੀ ਦੁਕਾਨ ਤੇ ਅਚਾਨਕ ਭਿਆਨਕ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਦੁਕਾਨ ਵਿਚ ਗਾਹਕਾਂ ਦੇ ਪਏ ਵੱਖ-ਵੱਖ ਮਰਕਿਆ ਦੇ ਮੋਟਰਸਾਈਕਲ ਤੇ ਸਕੂਟਰ ਇਸ ਭਿਆਨਕ ਅੱਗ ਦੀ ਲਪੇਟ ‘ਚ ਆਉਣ ਕਾਰਨ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਏ ਹਨ।

ਦੁਕਾਨ ਦੇ ਮਾਲਕ ਲਾਡੀ ਨੇ ਦੱਸਿਆ ਕਿ ਉਹ ਰਾਤ ਕਰੀਬ 9 ਵਜੇ ਦੁਕਾਨ ਬੰਦ ਕਰਕੇ ਘਰ ਗਿਆ ਸੀ ਅਤੇ ਇਸ ਗੱਲ ਦਾ ਉਸ ਨੂੰ ਉਸ ਸਮੇਂ ਪਤਾ ਲੱਗਾ, ਜਦ ਉਸ ਦੇ ਗੁਆਂਢ ‘ਚ ਰਹਿੰਦੇ ਬਾਉ ਦਰਸ਼ਨ ਲਾਲ ਨੇ ਦੱਸਿਆ ਕਿ ਤੁਹਾਡੀ ਦੁਕਾਨ ‘ਚੋਂ ਧੂੰਆਂ ਨਿਕਲ ਰਿਹਾ ਹੈ।ਉਨ੍ਹਾਂ ਅੱਗੇ ਦੱਸਿਆ ਕਿ ਅੱਗ ਲੱਗਣ ਨਾਲ ਉਸ ਦਾ ਕਰੀਬ 6-7 ਲੱਖ ਰੁਪਏ ਦਾ ਨੁਕਸਾਨ ਹੋ ਗਿਆ ਅਤੇ ਅੱਗ ਲੱਗਣ ਦੇ ਕਾਰਨ ਦਾ ਅਜੇ ਤੱਕ ਪਤਾ ਨਹੀ ਲੱਗ ਸੱਕਿਆ। ਇਸ ਸਬੰਧੀ ਸਬੰਧਤ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

Comments are closed.