ਸ਼ਹੀਦ ਬਾਬਾ ਜੀਵਨ ਸਿੰਘ ਖਾਲਸਾ ਕਾਲਜ ਵਿੱਖੇ 550ਵੇਂ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦਾ ਦਿੱਤਾ ਹੋਕਾ

ਅੰਮ੍ਰਿਤਸਰ, 4 ਅਕਤੂਬਰ (ਜਤਿੰਦਰ ਸਿੰਘ ਬੇਦੀ, ਸਰਵਨ ਸਿੰਘ ਰੰਧਾਵਾ)- ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਇਕ ਵਿਸ਼ੇਸ਼ ਸੈਮੀਨਾਰ ਸ਼ਹੀਦ ਬਾਬਾ ਜੀਵਨ ਸਿੰਘ ਖਾਲਸਾ ਕਾਲਜ ਗੁਰੂਸਰ ਸਤਲਾਣੀ ਸਾਹਿਬ ਵਿੱਖੇ ਪ੍ਰਿੰਸੀਪਲ ਡਾ. ਫੁੱਲਵਿੰਦਰ ਪਾਲ ਸਿੰਘ ਜੀ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਇਸ ਮੋਕੇ ਜਿੱਥੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਉੱਥੇ ਕਵਿਸ਼ਰੀ ਜਥੇ ਅਤੇ ਰਾਗੀ ਸਿੰਘਾਂ ਵੱਲੋਂ ਰਸ ਭਿੰਨਾਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਇਸ ਤੋਂ ਇਲਾਵਾ ਸ੍ਰੋਮਣੀ ਕਮੇਟੀ ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਸਕੱਤਰ ਭਾਈ ਬਲਵਿੰਦਰ ਸਿੰਘ ਜੋੜਾ ਸਿੰਘਾਂ, ਡਾ. ਮਨਵਿੰਦਰ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ, ਡਾ. ਸਵਰਨ ਸਿੰਘ, ਪ੍ਰੋ. ਮਲਕੀਤ ਸਿੰਘ, ਦਵਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦਾ ਸਰਵਾਂਗੀ ਅਤੇ ਸਰਬਪੱਖੀ ਅਧਿਆਨ ਵਿਸ਼ੇ ਨਾਲ ਸਬੰਧਤ ਖੋਜ਼ ਪੱਤਰ ਪੜੇ ਗਏ। ਇਸ ਮੋਕੇ ਸ੍ਰੋਮਣੀ ਕਮੇਟੀ ਮੈਂਬਰ ਜਥੇ: ਮਗਵਿੰਦਰ ਸਿੰਘ ਖਾਪੜਖੇੜੀ, ਸ੍ਰੋਮਣੀ ਕਮੇਟੀ ਮੈਂਬਰ ਬਾਬਾ ਨਿਰਮਲ ਸਿੰਘ ਨੋਸ਼ਹਿਰਾ ਢਾਲਾ, ਓ.ਐਸ.ਡੀ ਜਥੇ: ਜਸਪਾਲ ਸਿੰਘ ਨੇਸ਼ਟਾ, ਜਥੇ: ਅਜੀਤ ਸਿੰਘ ਹੋਸ਼ਿਆਰ ਨਗਰ ਨੇ ਸੰਬੋਧਨ ਕਰਦਿਆ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਇਕੱਲੇ ਸਿੱਖਾਂ ਦੇ ਗੁਰੂ ਨਹੀ, ਸਗੋਂ ਪੂਰੇ ਜਗਤ ਦੇ ਗੁਰੂ ਸਨ, ਜਿੰਨ੍ਹਾਂ ਨੇ ਸਮੁੱਚੇ ਜਗਤ ਨੂੰ ਹਮੇਸ਼ਾ ਸਾਂਝੀਵਾਲਤਾ ਅਤੇ ਕਿਰਤ ਕਰੋ ਤੇ ਵੰਡ ਛਕੋ ਦਾ ਉਪਦੇਸ਼ ਦਿੱਤਾ।ਉਨ੍ਹਾਂ ਅੱਗੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਸਭ ਧਰਮਾਂ ਦਾ ਸਾਂਝਾ ਗੁਰੂ ਹੈ ਅਤੇ ਸ੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਸਾਲਾ ਪ੍ਰਕਾਸ਼ ਪੁਰਬ ਸਬੰਧੀ ਜੋ ਉਪਰਾਲੇ ਕੀਤੇ ਜਾ ਰਹੇ ਹਨ, ਉਹ ਬਹੁਤ ਹੀ ਸ਼ਲਾਘਾਯੋਗ ਹਨ। ਉਨ੍ਹਾਂ ਅਖੀਰ ਵਿਚ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਚੱਲ ਕੇ ਆਪਣਾ ਜੀਵਨ ਸਫਲਾ ਬਣਾਉਣ ਦੇ ਨਾਲ-ਨਾਲ ਬਾਣੀ ਅਤੇ ਬਾਣੇ ਨਾਲ ਜੁੜਨ। ਸੈਮੀਨਾਰ ਦੇ ਅਖੀਰ ਵਿਚ ਕਾਲਜ ਦੇ ਪ੍ਰਿੰਸੀਪਲ ਡਾ. ਫੁੱਲਵਿੰਦਰ ਪਾਲ ਸਿੰਘ ਜੀ ਵੱਲੋਂ ਆਈਆਂ ਸਖਸ਼ੀਅਤਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।ਸਟੇਜ਼ ਸਕੱਤਰ ਦੀ ਭੂਮਿਕਾ ਡਾ. ਰਾਜਬੀਰ ਕੋਰ ਵੱਲੋਂ ਬਾਖੂਬੀ ਨਿਭਾਈ ਗਈ। ਇਸ ਮੋਕੇ ਹੋਰਨਾਂ ਤੋਂ ਇਲਾਵਾ ਮੈਨੇਜ਼ਰ ਭਾਈ ਬਲਦੇਵ ਸਿੰਘ ਖੈਰਾਬਾਦ, ਦੇਸਾ ਸਿੰਘ ਸਰਪੰਚ, ਸੁਰਿੰਦਰ ਸਿੰਘ ਸਰਹਾਲੀ, ਹਰਦੀਪ ਸਿੰਘ, ਸੁਖਵਿੰਦਰ ਸਿੰਘ ਸੁੱਖ ਖਾਪੜਖੇੜੀ, ਸੁਪਰਡੈਂਟ ਹਰਜਿੰਦਰ ਸਿੰਘ ਮੱਲੂ ਨੰਗਲ, ਡਾ. ਗੁਰਪ੍ਰੀਤ ਕੋਰ, ਡਾ. ਤਰਲੋਕ ਸਿੰਘ, ਡਾ. ਗਗਨਦੀਪ ਸਿੰਘ, ਪ੍ਰੋ. ਸੰਦੀਪ ਕੋਰ ਗਿੱਲ, ਪ੍ਰੋ. ਸੰਦੀਪ ਕੋਰ ਅੋਲਖ, ਪ੍ਰੋ. ਹਰਵਿੰਦਰ ਸਿੰਘ, ਪ੍ਰੋ. ਕੁਲਦੀਪ ਸਿੰਘ, ਪ੍ਰੋ. ਗੁਰਵਿੰਦਰ ਸਿੰਘ, ਹਰਮਿੰਦਰ ਸਿੰਘ, ਪਰਮਵੀਰ ਸਿੰਘ, ਜਸਬੀਰ ਸਿੰਘ, ਮਨਿੰਦਰ ਸਿੰਘ ਆਦਿ ਹਾਜ਼ਰ ਸਨ।

Comments are closed.