ਸ਼ਹੀਦ ਬਾਬਾ ਦੀਦਾਰ ਸਿੰਘ ਜੀ ਦਾ ਸਲਾਨਾ ਜੋੜ ਮੇਲਾ ਸ਼ਰਧਾਂ ‘ਤੇ ਧੂਮ-ਧਾਮ ਨਾਲ ਮਨਾਇਆ ਗਿਆ

ਦੇਸ਼ਾ-ਵਿਦੇਸ਼ਾ ਤੋਂ ਸੰਗਤਾਂ ਨੇ ਭਰੀ ਹਾਜ਼ਰੀ

ਅੰਮ੍ਰਿਤਸਰ, 2 ਅਕੂਬਰ (ਜਤਿੰਦਰ ਸਿੰਘ ਬੇਦੀ, ਸਰਵਨ ਸਿੰਘ ਰੰਧਾਵਾ)- ਇਤਿਹਾਸਕ ਗੁਰਦੁਆਰਾ ਧੰਨ-ਧੰਨ ਅਮਰ ਸ਼ਹੀਦ ਬਾਬਾ ਦੀਦਾਰ ਸਿੰਘ ਜੀ ਦਾ ਸਲਾਨਾ ਜੋੜ ਮੇਲਾ ਪਿੰਡ ਮਹਿਮਾ ਪੰਡੋਰੀ ਵਿੱਖੇ ਸਮੂਹ ਨਗਰ ਨਿਵਾਸੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਬੜੀ ਸ਼ਰਧਾਂ ਤੇ ਧੂਮ-ਧਾਮ ਨਾਲ ਮਨਾਇਆ ਗਿਆ।

ਇਸ ਮੋਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ, ਗੁ: ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਯਾਦਵਿੰਦਰ ਸਿੰਘ ਅਤੇ ਮੀਤ ਪ੍ਰਧਾਨ ਭਾਈ ਪ੍ਰਗਟ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦੇਂਦਿਆ ਦੱਸਿਆ ਕਿ ਅਮਰ ਸ਼ਹੀਦ ਬਾਬਾ ਦੀਦਾਰ ਸਿੰਘ ਜੀ ਦੀ ਯਾਦ ਵਿਚ ਗੁ: ਸਾਹਿਬ ‘ਚ ਪਰਸੋ ਤੋਂ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਲੜੀ ਦੇ ਭੋਗ ਪਾਏ ਗਏ, ਉਪਰੰਤ ਵੱਖ-ਵੱਖ ਰਾਗੀ, ਢਾਡੀ ਅਤੇ ਕਵਿਸ਼ਰੀ ਜੱਥਿਆਂ ਨੇ ਸੂਰਬੀਰ ਜੋਧਿਆਂ ਦੀਆਂ ਵਾਰਾਂ ਗਾ ਕੇ ਦੂਰੋ-ਦੂਰੋ ਆਈਆ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਇਸ ਮੋਕੇ ਵੱਖ-ਵੱਖ ਪਕਵਾਨਾ ਦੇ ਅਤੁੱਟ ਲੰਗਰ ਵੀ ਵਰਤਾਏ ਗਏ। ਇਸ ਮੋਕੇ ਜਸਮੀਤ ਸਿੰਘ, ਭਾਈ ਗੁਰਜੀਤ ਸਿੰਘ, ਦਿਲਬਾਗ ਸਿੰਘ, ਹਰਦੇਵ ਸਿੰਘ, ਮਲਕੀਤ ਸਿੰਘ, ਬਲਗੋਰ ਸਿੰਘ, ਸੁਪਿੰਦਰ ਸਿੰਘ, ਸਰਪੰਚ ਦਿਆਲ ਸਿੰਘ, ਡਾ. ਧੰਨਵੰਤ ਸਿੰਘ, ਸੁੱਖ ਸ਼ਾਹ, ਹੀਰਾ ਸਿੰਘ ਪੰਡੋਰੀ, ਅੰਗਰੇਜ਼ ਸਿੰਘ, ਅਜ਼ਮੇਰ ਸਿੰਘ ਤੋਂ ਇਲਾਵਾ ਭਾਰੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।  

Comments are closed.