ਸ੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ ਨੇ ਵਿਦਿਆ ਦੇ ਮਿਆਰ ਨੂੰ ਉੱਪਰ ਚੁੱਕਣ ਲਈ ਲੋੜਵੰਦ ਬੱਚਿਆਂ ਦੀ ਮਦਦ ਦਾ ਦਿੱਤਾ ਭਰੋਸਾ

20ਵਾਂ ਇਨਾਮ ਵੰਡ ਸਮਾਗਮ ਸਕੂਲ ਦੇ ਵਿਹੜੇ 'ਚ ਧੂਮ-ਧਾਮ ਨਾਲ ਮਨਾਇਆ

ਅੰਮ੍ਰਿਤਸਰ, 5 ਮਾਰਚ (ਜਤਿੰਦਰ ਸਿੰਘ ਬੇਦੀ, ਸਰਵਨ ਸਿੰਘ ਰੰਧਾਵਾ)- ਗੁਰੂ ਨਾਨਕ ਮਿਸ਼ਨ ਪਬਲਿਕ ਸਕੂਲ ਗੁਰੂ ਅਮਰਦਾਸ ਐਵੀਨਿਊ ਨਰੈਣਗੜ ਵਿੱਖੇ 20ਵਾਂ ਇਨਾਮ ਵੰਡ ਸਮਾਗਮ ਸਕੂਲ ਦੇ ਵਿਹੜੇ ਵਿੱਚ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਜਿਸਦੀ ਸ਼ੁਰੂਆਤ ਨਰਸਰੀ ਕਲਾਸ ਦੇ ਬੱਚਿਆਂ ਵੱਲੋਂ ਗੁਰਬਾਣੀ ਪਾਠ ਨਾਲ ਕੀਤੀ ਗਈ।ਉਪਰੰਤ ਕੁਲਦੀਪ ਕੌਰ ਤੇ ਸਾਥੀਆਂ ਵੱਲੋਂ ਗੁਰਬਾਣੀ ਸ਼ਬਦ ਗਾਇਨ ਕੀਤੇ ਗਏ ਅਤੇ ਬਾਅਦ ਵਿੱਚ ਪੰਜਾਬ ਦੇ ਪੁਰਾਤਨ ਇਤਿਹਾਸ ‘ਤੇ ਝਾਤ ਪਾਉਦੀ ਕੋਰੋਗ੍ਰਾਫੀ ਵੀ ਕੀਤੀ ਗਈ। ਇਸ ਦੇ ਨਾਲ ਹੀ ਛੋਟੇ-ਛੋਟੇ ਬੱਚਿਆਂ ਵਲੋਂ ਬਾਖੂਬੀ ਡਾਂਸ ਕੀਤਾ ਗਿਆ ਅਤੇ ਸ਼ਹੀਦ ਭਗਤ ਸਿੰਘ ਦੀ ਘੋੜੀ ਪ੍ਰੋਗਰਾਮ ਦਾ ਸਿਖਰ ਹੋ ਨਿਬੜੀ।ਪੰਜਾਬ ਦੇ ਪੁਰਾਤਨ ਸਭਿਆਚਾਰ ਨੂੰ ਪੇਸ਼ ਕਰਦਾ ਤ੍ਰਿਝਣ ਚਰਖਾ ਕੋਰੋਗ੍ਰਾਫੀ ਰਾਹੀਂ ਪੇਸ਼ ਕੀਤਾ ਗਿਆ ਤੇ ਇੰਗਲਿਸ਼ ਲੈਕਚਰ ਸੁਖਮਨੀ ਕੌਰ, ਪਾਇਲ ਕੌਰ, ਕੁਲਦੀਪ ਕੌਰ, ਅਨੁਪ ਅਤੇ ਗੁਰੂਕੀਰਤ ਵੱਲੋਂ ਪੰਜਾਬ ਦਾ ਲੋਕ ਨਾਚ ਗਿੱਧਾ ਅਤੇ ਭੰਗੜਾ ਪੇਸ਼ ਕਰਕੇ ਬਾਖੂਬੀ ਰੰਗ ਬੰਨਿਆਂ ਤੇ ਮਨਦੀਪ ਸਿੰਘ, ਸਰਬਜੀਤ ਸਿੰਘ ਵੱਲੋਂ ਹਾਸਰਸ ਸਕਿਟਾਂ ਵੀ ਪੇਸ਼ ਕੀਤੀਆਂ ਗਈਆ।ਪ੍ਰੋਗਰਾਮ ਦੇ ਮੁੱਖ ਮਹਿਮਾਨ ਬੀਬੀ ਕਿਰਨਜੋਤ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਦਿਆ ਦੇ ਮਿਆਰ ਨੂੰ ਉੱਪਰ ਚੁੱਕਣ ਲਈ ਲੋੜਵੰਦ ਬੱਚਿਆਂ ਦੀ ਮਦਦ ਕਰਨ ਦਾ ਭਰੋਸਾ ਦਿੱਤਾ। ਵਿਸ਼ੇਸ਼ ਮਹਿਮਾਨ ਦੇ ਤੌਰ ‘ਤੇ ਪਹੁੰਚੇ ਡਾ. ਸਰਬਜੀਤ ਸਿੰਘ ਹੁਸ਼ਿਆਰ ਨਗਰ, ਭਾਈ ਹਰਦੀਪ ਸਿੰਘ ਜੀ, ਬਲਦੇਵ ਸਿੰਘ ਪ੍ਰਧਾਨ, ਪ੍ਰਿੰਸੀਪਲ ਰਾਣਾ ਰਣਜੀਤ ਸਿੰਘ ਬਾਸਰਕੇ, ਪ੍ਰਸਿੱਧ ਸਹਿਤਕਾਰ ਕੁਲਦੀਪ ਸਿੰਘ ਦਰਾਜਕੇ ਨੇ ਆਪਣੇ ਵਿਚਾਰ ਪੇਸ਼ ਕੀਤੇ।ਪ੍ਰੋਗਰਾਮ ਦੇ ਮੁੱਖ ਪ੍ਰਬੰਧਕ ਪ੍ਰਿੰਸੀਪਲ ਮੇਜ਼ਰ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਵੱਖ-ਵੱਖ ਪੁਜੀਸ਼ਨਾਂ ਤੇ ਆਏ ਬੱਚਿਆਂ ਨੂੰ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੋਕੇ ਪ੍ਰਧਾਨ ਹਰਦੇਵ ਸਿੰਘ, ਹਰਪਾਲ ਸਿੰਘ ਬੁੱਧਰਾਜ, ਡਾਕਟਰ ਕੁਲਦੀਪ ਸਿੰਘ, ਹਰਜਿੰਦਰ ਸਿੰਘ ਬੁੱਧਰਾਜ, ਮੈਡਮ ਰਛਪਾਲ ਕੌਰ, ਬਲਜੀਤ ਕੌਰ, ਗਗਨਦੀਪ ਕੌਰ, ਬਲਜਿੰਦਰ ਕੌਰ, ਹਰਪ੍ਰੀਤ ਕੌਰ, ਅਮਨਪ੍ਰੀਤ ਕੌਰ ਕਸੇਲ ਤੋਂ ਇਲਾਵਾ ਬੱਚਿਆਂ ਦੇ ਮਾਪੇ ਵੀ ਹਾਜ਼ਰ ਸਨ।

Comments are closed.